Pages

Categories

Search

2018-11-19

 
 

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by
August 6, 2018
Chandigarh, Punjab
No Comment

ਚੰਡੀਗੜ੍ਹ 6 ਅਗਸਤ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਮਰੀਕ ਸਿੰਘ ਨੂੰ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਅਮਰੀਕ ਸਿੰਘ ਨੂੰ ਸ਼ਿਕਾਇਤਕਰਤਾ ਅਮੋਲਕ ਸਿੰਘ, ਵਾਸੀ ਪਿੰਡ ਲਾਡਵੰਜਾਰਾਕਲਾਂ, ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇਂ ਸਰਕਾਰੀ ਰੇਤ ਦੀਆਂ ਖੱਡਾਂ ਲਈ 8 ਲੱਖ 80 ਹਜਾਰ ਰੁਪਏ ਜਮਾ ਕਰਵਾਏ ਸਨ ਅਤੇ ਉਸ ਦੀ ਵਾਪਸੀ ਦਾ 8 ਲੱਖ 80 ਹਜਾਰ ਰੁਪਏ ਦਾ ਚੈਕ ਲੈਣ ਬਦਲੇ ਬੀ.ਡੀ.ਪੀ.ਓ ਰਾਜਪੁਰਾ ਸਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਰਾਜਪੁਰਾ ਅਮਰੀਕ ਸਿੰਘ ਵਲੋਂ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ।

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 1 ਲੱਖ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।Leave a Reply

Your email address will not be published. Required fields are marked *

Web Designing services in New York